ਸ੍ਰੀਰਾਗੁ ਮਹਲਾ ੩ ॥ ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥ ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥ ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥ ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥ ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥

Leave a Reply

Powered By Indic IME