ਸਿਰੀਰਾਗੁ ਮਹਲਾ ੩ ॥ ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥ ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥ ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥
Scroll