ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥

Leave a Reply

Powered By Indic IME