ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥ ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥ ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥

Leave a Reply

Powered By Indic IME