ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥੧॥ ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥੨॥ ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥ ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥
Scroll