ਸਿਰੀਰਾਗੁ ਮਹਲਾ ੩ ॥ ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥ ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥ ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥ ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥

Leave a Reply

Powered By Indic IME