ਰਾਗੁ ਸੋਰਠਿ ॥ ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ ਕਾ ਦੇਨਾ ॥੧॥ ਮਾਧੋ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥੨॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਧਾ ॥੩॥ ਮੈ ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ ਮੈ ਫਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥

Leave a Reply

Powered By Indic IME