ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

Leave a Reply

Powered By Indic IME