ਸਿਰੀਰਾਗੁ ਮਹਲਾ ੩ ॥ ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥ ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥ ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥ ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥
Scroll