ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
Scroll