ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥

Leave a Reply

Powered By Indic IME