ਧਨਾਸਰੀ ਮਹਲਾ ੧ ਘਰੁ ਦੂਜਾ ੴ ਸਤਿਗੁਰ ਪ੍ਰਸਾਦਿ ॥ ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥ ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥ ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥੨॥ ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥੩॥ ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥
Scroll