ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥

Leave a Reply

Powered By Indic IME