ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥

Leave a Reply

Powered By Indic IME