ਸਿਰੀਰਾਗੁ ਮਹਲਾ ੩ ॥ ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥

Leave a Reply

Powered By Indic IME