ਧਨਾਸਰੀ ਮਹਲਾ ੩ ਤੀਜਾ ॥ ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥੨॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥
Scroll