ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥

Leave a Reply

Powered By Indic IME