ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
Scroll