ਸਿਰੀਰਾਗੁ ਮਹਲਾ ੩ ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥ ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥ ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥
Scroll