ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥ ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥

Leave a Reply

Powered By Indic IME