ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥

Leave a Reply

Powered By Indic IME