ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥ ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥ ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥ ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥
Scroll