ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

Leave a Reply

Powered By Indic IME