ਧਨਾਸਰੀ ਮਃ ੫ ॥ ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥
Scroll