ਧਨਾਸਰੀ ਮਃ ੫ ॥ ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥ ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥ ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗਪਾਲਾ ॥੪॥੭॥
Scroll