ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹ੍ਹਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲ੍ਹ੍ਹਾ ॥੪॥੮॥

Leave a Reply

Powered By Indic IME