ਸਿਰੀਰਾਗੁ ਮਹਲਾ ੪ ਘਰੁ ੧ ॥ ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥ ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥ ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥ ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥ ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥

Leave a Reply

Powered By Indic IME