ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥ ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥ ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥ ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥

Leave a Reply

Powered By Indic IME