ਧਨਾਸਰੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥
Scroll