ਸਿਰੀਰਾਗੁ ਮਹਲਾ ੪ ॥ ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥ ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥ ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥ ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥ ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥

Leave a Reply

Powered By Indic IME