ਧਨਾਸਰੀ ਛੰਤ ਮਹਲਾ ੧ ॥ ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥

Leave a Reply

Powered By Indic IME