ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥

Leave a Reply

Powered By Indic IME