ਸਿਰੀਰਾਗੁ ਮਹਲਾ ੪ ॥ ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥ ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥ ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥ ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥ ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥
Scroll