ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥

Leave a Reply

Powered By Indic IME