ਦਸ ਬੈਰਾਗਨਿ ਮੋਹਿ ਬਸਿ ਕੀਨ੍ਹ੍ਹੀ ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥ ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥

Leave a Reply

Powered By Indic IME