ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥

Leave a Reply

Powered By Indic IME