ਸਿਰੀਰਾਗੁ ਮਹਲਾ ੪ ॥ ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥ ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥ ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥ ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥ ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥ ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥ ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥
Scroll