ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
Scroll