ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ੴ ਸਤਿਗੁਰ ਪ੍ਰਸਾਦਿ ॥ ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲ੍ਯ੍ਯਿੋ ਸਾਰਗ ਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥ ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥ ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
Scroll