ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥
Scroll