ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥
Scroll