ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥

Leave a Reply

Powered By Indic IME