ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥

Leave a Reply

Powered By Indic IME