ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓ‍ੁਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓ‍ੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓ‍ੁਮਾਹਾ ਰਾਮ ॥੪॥੨॥੮॥

Leave a Reply

Powered By Indic IME