ਸਿਰੀਰਾਗੁ ਮਹਲਾ ੫ ਘਰੁ ੧ ॥ ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥ ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥ ਮੇਰੇ ਮਨ ਸੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥ ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥ ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥ ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥ ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥

Leave a Reply

Powered By Indic IME