ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥
Scroll