ਜੈਤਸਰੀ ਮਹਲਾ ੪ ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓ‍ੁਮਾਹਾ ਰਾਮ ॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓ‍ੁਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓ‍ੁਮਾਹਾ ਰਾਮ ॥੪॥੪॥੧੦॥

Leave a Reply

Powered By Indic IME