ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓ‍ੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓ‍ੁਮਾਹਾ ਰਾਮ ॥੨॥ ਸਭਿ ਤੀਰਥ ਵਰਤ ਜਗ ਪੁੰਨ ਤਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓ‍ੁਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥

Leave a Reply

Powered By Indic IME