ਸਿਰੀਰਾਗੁ ਮਹਲਾ ੫ ॥ ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥ ਭਾਈ ਰੇ ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥ ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥ ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥ ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥

Leave a Reply

Powered By Indic IME