ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥

Leave a Reply

Powered By Indic IME